Thursday, 1 September 2011

ਹਰ ਹਿੰਦੋਸਤਾਨੀ ਅੰਨਾ ਹਜ਼ਾਰੇ ਵਾਂਗ ਭ੍ਰਿਸ਼ਟ ਤਾਣੇ ਬਾਣੇ ਖਿਲਾਫ਼ ਡਟੇ- ਜਗਰੂਪ ਸੋਹਲ

ਲੰਡਨ,(ਮਨਦੀਪ ਖੁਰਮੀ ਹਿੰਮਤਪੁਰਾ) ਸਮਾਜ ਸੇਵਕ ਅੰਨਾ ਹਜ਼ਾਰੇ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦਾ ਸਾਥ ਦੇ ਰਹੇ ਲੋਕਾਂ ਦੀ ਗਿਣਤੀ ਵਿੱਚ ਨਿਰੰਤਰ ਹੋ ਰਹੇ ਵਾਧੇ ਨੇ ਸਾਬਤ ਕਰ
ਦਿੱਤਾ ਹੈ ਕਿ ਲੋਕ ਨੱਕੋ ਨੱਕ ਹੋਈ ਭ੍ਰਿਸਟਾਚਾਰ ਦੀ ਦਲਦਲ ਵਿੱਚੋਂ ਬਾਹਰ ਨਿੱਕਲਣ ਲਈ ਤਤਪਰ ਹਨ। ਹਰ ਸੂਝਵਾਨ ਹਿੰਦੋਸਤਾਨੀ ਦਾ ਫ਼ਰਜ਼ ਬਣਦਾ ਹੈ ਕਿ ਉਹ ਆਪਣੇ ਤੌਰ ਉੱਤੇ ਲੋਕਾਂ ਨੂੰ ਭ੍ਰਿਸ਼ਟ ਤਾਣੇ ਬਾਣੇ ਖਿਲਾਫ਼ ਡਟਣ ਲਈ ਪ੍ਰੇਰਿਤ ਕਰੇ। ਉਕਤ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਯੂਥ ਕਲੱਬ ਆਰਗੇਨਾਈਜੇਸ਼ਨ ਗਲਾਸਗੋ (ਯੂ ਕੇ) ਦੇ ਪ੍ਰਧਾਨ ਜਗਰੂਪ ਸਿੰਘ ਸੋਹਲ ਨੇ ਜਗ ਬਾਣੀ ਨਾਲ ਵਿਸ਼ੇਸ਼ ਵਾਰਤਾ ਦੌਰਾਨ ਕੀਤਾ। ਪੰਜਾਬ ਯੂਥ ਕਲੱਬ ਆਰਗੇਨਾਈਜੇਸ਼ਨ ਦੇ ਬਾਨੀ ਜੋਗਿੰਦਰ ਸਿੰਘ ਨੇ ਕਿਹਾ ਕਿ ਦੇਸ਼ ਨੂੰ ਭ੍ਰਿਸ਼ਟਾਚਾਰ ਦੀ ਜਲਾਲਤ ਤੋਂ ਨਿਜ਼ਾਤ ਦਿਵਾਉਣ ਲਈ ਜਰੂਰੀ ਹੈ ਕਿ ਅਜਿਹੀ ਦਲੇਰਾਨਾ ਮੁਹਿੰਮ ਦਾ ਵਿਦੇਸ਼ਾਂ ਵਿੱਚੋਂ ਵੀ ਸਮਰਥਨ ਕੀਤਾ ਜਾਵੇ। ਉਹਨਾਂ ਕਿਹਾ ਕਿ ਆਰਗੇਨਾਈਜੇਸ਼ਨ ਵੱਲੋਂ ਵੱਖ ਵੱਖ ਦੇਸ਼ਾਂ Ḕਚ ਸਥਾਪਿਤ ਇਕਾਈਆਂ ਵੱਲੋਂ ਭਰਪੂਰ ਸਮਰਥਨ ਕੀਤਾ ਜਾਵੇਗਾ ਤਾਂ ਕਿ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ।