Tuesday, 27 March 2012

ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਫਾਂਸੀ ਦੇਣ ਦੇ ਹੁਕਮ ਨਾਲ ਦੇਸ਼ ਵਿਦੇਸ਼ Ḕਚ ਵਸਦੇ ਪੰਜਾਬੀਆਂ ਵਿੱਚ ਰੋਸ ਦੀ ਲਹਿਰ।

ਲੰਡਨ,(ਮਨਦੀਪ ਖੁਰਮੀ ਹਿੰਮਤਪੁਰਾ) ਬੇਅੰਤ ਸਿੰਘ ਕਤਲ ਕਾਂਡ ਵਿੱਚ ਫਾਂਸੀ ਦੀ ਸਜਾ ਦਾ ਸਾਹਮਣਾ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ 31 ਮਾਰਚ ਨੂੰ ਫਾਂਸੀ ਦੇਣ ਦੇ ਹੁਕਮ ਨਾਲ ਦੇਸ਼ ਵਿਦੇਸ਼ ਵਸਦੇ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ। ਇੱਕ ਪਾਸੇ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਕਿਸ਼ੋਰੀ ਲਾਲ (ਜਿਸਨੇ 39 ਸਿੱਖਾਂ ਦਾ ਕਤਲ ਕੀਤਾ) ਉਸ ਨੂੰ ਹੋਈ ਫਾਂਸੀ ਦੀ ਸਜਾ ਨੂੰ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਗਿਆ। ਜਗਦੀਸ਼ ਟਾਈਟਲਰ ਤੇ ਸੱਜਣ ਕੁਮਾਰ ਵਰਗਿਆਂ ਨੂੰ ਵਜੀਰੀਆਂ ਦਿੱਤੀਆਂ ਪਰ ਸਿੱਖ ਕੌਮ ਦੇ ਯੋਧੇ ਭਾਈ ਦਵਿੰਦਰਪਾਲ ਸਿੰਘ ਭੁੱਲਰ ਤੇ ਭਾਈ ਬਲਵੰਤ ਸਿੰਘ ਰਾਜੋਆਣਾ ਵਰਗਿਆਂ ਦੇ ਗਲਾਂ ਵਿੱਚ ਫਾਂਸੀ ਦੇ ਰੱਸੇ ਪਾਏ ਜਾ ਰਹੇ ਹਨ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਅਕਾਲੀ ਦਲ (ਅ) ਯੂæਕੇæ ਦੇ ਪ੍ਰਧਾਨ ਅਵਤਾਰ ਸਿੰਘ ਤੇ ਮੀਡੀਆ ਇੰਚਾਰਜ ਭਾਈ ਕੁਲਵੰਤ ਸਿੰਘ ਮੁਠੱਡਾ ਨੇ ਕਿਹਾ ਕਿ ਇਸ ਫੈਸਲੇ ਨਾਲ ਸਿੱਖਾਂ ਦੇ ਅੰਦਰ ਨਫਰਤ ਦੀ ਭਾਵਨਾ ਪੈਦਾ ਹੋਵੇਗੀ। ਉਹਨਾਂ ਸਰਕਾਰ ਦੇ ਇਸ ਰਵੱਈਏ ਦੀ ਆਲੋਚਨਾ ਕਰਦਿਆਂ ਆਉਣ ਵਾਲੇ ਸਮੇ ਵਿੱਚ ਪੰਜਾਬ ਦੇ ਹਾਲਾਤ ਖਰਾਬ ਹੋਣ ਦਾ ਖਦਸ਼ਾ ਵੀ ਪ੍ਰਗਟਾਇਆ। ਉਪਰੋਕਤ ਆਗੂਆ ਨੇ ਕਿਹਾ ਕਿ ਸਾਰੀਆ ਸੰਗਤਾਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਚੜਦੀ ਕਲਾ ਲਈ 31 ਮਾਰਚ ਤੱਕ ਰੋਜਾਨਾ ਅਰਦਾਸ ਕਰਨ ਤੇ ੩੧ ਮਾਰਚ ਵਾਲੇ ਦਿਨ ਸਾਰੀਆਂ ਘਰੇਲੂ ਖੁਸ਼ੀਆ ਨੂੰ ਛੱਡ ਕੇ ਗੁਰੁ ਘਰਾਂ ਵਿੱਚ ਅਰਦਾਸ ਕਰਨ ਪਰ ਹੈਰਾਨਗੀ ਵਾਲੀ ਗੱਲ ਹੈ ਕਿ ਅਕਾਲ ਤਖਤ ਦੇ ਜਥੇਦਾਰ ਨੇ ਇਸ ਸਬੰਧੀ ਕੋਈ ਬਿਆਨ ਨਹੀ ਦਿੱਤਾ ਜਦ ਕੇ ਉਨਾਂ ਨੂੰ ਕੌਮ ਵਾਸਤੇ ਕੋਈ ਪ੍ਰੋਗਰਾਮ ਦੇਣਾ ਚਾਹੀਦਾ ਹੈ।